ਅਮਰਗੜ੍ਹ: ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਮੁੱਕੇਬਾਜ਼ ਜਮਨਵੀਰ ਸਿੰਘ ਨੇ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂ ਚਮਕਾਇਆ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਖਿਡਾਰੀ ਦਾ ਸਨਮਾਨ ਕਰਦਿਆਂ ਦੱਸਿਆ ਕਿ ਸਰੀਰਕ ਸਿੱਖਿਆ ਵਿਭਾਗ ਦੇ ਸਟਾਫ ਦੀ ਸ਼ਲਾਘਾ ਕੀਤੀ। ਜਮਨਵੀਰ ਸਿੰਘ ਨੇ ਫਿਜ਼ੀਕਲ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਜਮਨਵੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ