ਪੱਤਰ ਪ੍ਰੇਰਕ
ਭਵਾਨੀਗੜ੍ਹ, 5 ਅਕਤੂਬਰ
ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਭਰਾਜ ਵਿੱਚ ਆਪਣੇ ਘਰ ਲੋਕ ਮਿਲਣੀ ਕੀਤੀ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮਗਰੋਂ ਜ਼ਿਆਦਾਤਰ ਸਮੱਸਿਆਵਾਂ ਮੌਕੇ ’ਤੇ ਹੱਲ ਕੀਤੀਆਂ ਅਤੇ ਕੁੱਝ ਨੂੰ ਸਬੰਧਤ ਵਿਭਾਗਾਂ ਦੇ ਸਪੁਰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉੁਨ੍ਹਾਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੇ ਇਕ-ਇਕ ਵਾਅਦੇ ਨੂੰ ਪੂਰਾ ਕਰੇਗੀ ਅਤੇ ਰਿਸ਼ਵਤਖੋਰੀ ਨੂੰ ਖਤਮ ਕਰੇਗੀ।