ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਲਈ ਮਾਲੇਰਕੋਟਲਾ ਜ਼ਿਲ੍ਹੇ ਦੇ ਨੌਜਵਾਨ ਲੜਕੇ-ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਯੋਗ ਉਮੀਦਵਾਰਾਂ 30 ਨਵੰਬਰ 2022 ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਨੇ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ।