ਭਵਾਨੀਗੜ੍ਹ: ਇੱਥੇ ਅੱਜ ਅਲਪਾਇਨ ਪਬਲਿਕ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਆਪਣੀਆਂ ਸਭਿਆਚਾਰਕ ਗਤੀਵਿਧੀਆਂ ਨੂੰ ਬਹੁਤ ਹੀ ਅਨੋਖੇ ਅਤੇ ਦਿਲਚਸਪ ਢੰਗ ਨਾਲ ਪੇਸ਼ ਕੀਤਾ। ਸਕੂਲ ਪ੍ਰਿੰਸੀਪਲ ਅਰੋਮਾ ਅਰੋੜਾ ਅਤੇ ਪ੍ਰਮਿੰਦਰ ਕੌਰ ਤੂਰ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਉੁਨ੍ਹਾਂ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਬਹੁਤ ਜਰੂਰੀ ਹਨ। ਇਸ ਮੌਕੇ ਸਕੂਲ ਮਨੇਜਰ ਹਰਮੀਤ ਸਿੰਘ ਗਰੇਵਾਲ ਸਮੇਤ ਸਮੂਹ ਸਟਾਫ ਹਾਜ਼ਰ ਸੀ। -ਪੱਤਰ ਪ੍ਰੇਰਕ