ਸੰਗਰੂਰ: ਇੱਥੇ ਸਿਵਲ ਹਸਪਤਾਲ ਦੇ ਜ਼ੱਚਾ-ਬੱਚਾ ਵਾਰਡ ਵਿੱਚ ਦੀਵਾਲੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਸਹਾਰਾ ਫਾਊਂਡੇਸ਼ਨ ਵੱਲੋਂ ਚੇਅਰਮੈਨ ਸਰਬਜੀਤ ਸਿੰਘ ਰੇਖੀ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੌਕੇ ਨਵ-ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਸਹਾਰਾ ਦੇ ਮੈਂਬਰ ਡਾ. ਸੁਮਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ ਤੇ ਮਨਪ੍ਰੀਤ ਕੌਰ ਨੇ ਗੁਲਦਸਤੇ ਭੇਂਟ ਕੀਤੇ ਗਏ ਅਤੇ ਫੁੱਲਾਂ ਦੀ ਵਰਖਾ ਕਰਕੇ ਮਠਿਆਈਆਂ ਵੰਡੀਆਂ ਗਈਆਂ। ਉਨ੍ਹਾਂ ਨੂੰ ਬੂਟੇ ਭੇਟ ਕਰਕੇ ਹਰੀ ਦੀਵਾਲੀ ਮਨਾਉਣ ਦਾ ਸੁਨੇਹਾ ਵੀ ਦਿੱਤਾ। ਡਾ.ਕਿਰਪਾਲ ਸਿੰਘ ਸਿਵਲ ਸਰਜਨ ਅਤੇ ਡਾ. ਬਲਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ ਨਿਰਦੇਸ਼ ਤਹਿਤ ਹੋਏ ਇਸ ਪ੍ਰੋਗ੍ਰਾਮ ਵਿੱਚ ਸਰਬਜੀਤ ਸਿੰਘ ਰੇਖੀ ਨੇ ਬੱਚੀਆਂ ਦੀ ਲੰਮੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕੀਤੀ। -ਨਿੱਜੀ ਪੱਤਰ ਪ੍ਰੇਰਕ