ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 14 ਸਤੰਬਰ
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨੂੰ ਧਿਆਨ ਵਿੱਚ ਰੱਖਦਿਆਂ ਉੱਚ ਮਿਆਰ ਦੀਆਂ ਇੰਟਰਲਾਕ ਟਾਈਲਾਂ ਅਤੇ ਹੋਰ ਸਮੱਗਰੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਸਾਮਾਨ ਦੀ ਖ਼ਰੀਦ ਸਰਕਾਰੀ ਹਦਾਇਤਾਂ ਅਤੇ ਮਾਪਦੰਡਾਂ ਅਨੁਸਾਰ ਹੀ ਕੀਤੀ ਜਾਂਦੀ ਹੈ। ਉਨ੍ਹਾਂ ਇੱਕ ਵਿਸ਼ੇਸ਼ ਫੈਕਟਰੀ ਤੋਂ ਟਾਈਲਾਂ ਲੈਣ ਸਬੰਧੀ ਛਪੀ ਖ਼ਬਰ ਵਿੱਚ ਲਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮਾਨਤਾ ਪ੍ਰਾਪਤ ਫੈਕਟਰੀਆਂ ਤੋਂ ਟਾਈਲਾਂ ਖਰੀਦੀਆਂ ਜਾ ਰਹੀਆਂ ਹਨ।