ਮਾਲੇਰਕੋਟਲਾ: ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਇਕਾਈ ਦੀ ਇੱਕ ਮੀਟਿੰਗ ਡਾ. ਸ਼ਾਹਿਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾਈ ਸਲਾਹਕਾਰ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਨੇ ਕਮਿਊਨਿਟੀ ਹੈਲਥ ਅਫ਼ਸਰਾਂ ਦੇ ਤਿੰਨ ਮਹੀਨੇ ਤੋਂ ਇੰਨਸੈਂਟਿਵ ਰੋਕ ਰੱਖੇ ਹਨ, ਜੋ ਤਨਖ਼ਾਹ ਦਾ 40 ਫ਼ੀਸਦੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ 12 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਧਰਨਾ ਦੇ ਕੇ ਭੁੱਖ ਹੜਤਾਲ ’ਤੇ ਬੈਠਣ ਦਾ ਫ਼ੈਸਲਾ ਕੀਤਾ ਹੈ। ਜੇਕਰ ਫਿਰ ਵੀ ਸਰਕਾਰ ਨੇ ਐਸੋਸੀਏਸ਼ਨ ਦੀਆਂ ਮੰਗਾਂ ਨਾ ਮੰਨੀਆਂ ਤਾਂ ਪਿੰਡਾਂ ਵਿੱਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਨੂੰ ਠੱਪ ਕੀਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ