ਨਿੱਜੀ ਪੱਤਰ ਪ੍ਰੇਰਕ
ਧੂਰੀ, 14 ਸਤੰਬਰ
ਪਿੰੰਡ ਮੀਮਸਾ ਵਿਖੇ ਗ੍ਰਾਮ ਪੰਚਾਇਤ ਅਤੇ ਦਲਿਤ ਭਾਈਚਾਰੇ ਵਿੱਚ ਪੁਰਾਣੇ ਗਿਲੇ ਸ਼ਿਕਵੇ ਦੂਰ ਕਰਨ ਸਬੰਧੀ ਮੀਟਿੰਗ ਪਿੰਡ ਦੇ ਸਰਪੰਚ ਅਤੇ ਪੰਚਾਇਤ ਨਾਲ ਐੱਸਸੀ ਭਾਈਚਾਰੇ ਦੇ ਲੋਕਾਂ ਦੀ ਹੋਈ।
ਸਰਪੰਚ ਸੁਖਬੀਰ ਸਿੰਘ ਕਾਲਾ ਮੀਮਸਾ ਨੇ ਦੱਸਿਆ ਕਿ ਹੁਣ ਪਿੰਡ ਵਿੱਚ ਦਲਿਤ ਭਾਈਚਾਰੇ ਅਤੇ ਗ੍ਰਾਮ ਪੰਚਾਇਤ ਦੀ ਕਿਸੇ ਤਰ੍ਹਾਂ ਦੀ ਆਪਸੀ ਅਣਬਣ ਨਹੀਂ ਰਹੀ ਅਤੇ ਅੱਜ ਐੱਸਸੀ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਧੂਰੀ ਦੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਅਤੇ ਗ੍ਰਾਮ ਪੰਚਾਇਤ ਦਾ ਸਾਥ ਦੇਣ ਦਾ ਐਲਾਨ ਕੀਤਾ ਗਿਆ। ਸਰਪੰਚ ਕਾਲਾ ਮੀਮਸਾ ਨੇ ਕਿਹਾ ਕਿ ਹਲਕਾ ਵਿਧਾਇਕ ਗੋਲਡੀ ਖੰਗੂੜਾ ਦੀ ਅਗਵਾਈ ਹੇਠ ਪਿੰਡ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਨੂੰ ਹਲਕੇ ਦਾ ਇੱਕ ਮਾਡਲ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਵੱਲੋਂ ਬਿਨਾਂ ਪੱਖਪਾਤ ਤੋਂ ਹਰ ਇੱਕ ਦਾ ਕੰਮ ਕੀਤਾ ਜਾ ਰਿਹਾ ਹੇ ਅਤੇ ਪਿੰਡ ਦੇ ਲੋਕਾਂ ਵੱਲੋਂ ਵੀ ਪੰਚਾਇਤ ਨੂੰ ਹਰ ਤਰ੍ਹਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।