ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 30 ਜੂਨ
ਜਮਾਅਤ ਇਸਲਾਮੀ ਹਿੰਦ ਦੇ ਕੌਮੀ ਮੀਤ ਪ੍ਰਧਾਨ ਪ੍ਰੋ. ਸਲੀਮ ਇੰਜਨੀਅਰ ਨੇ ਰਾਜਸਥਾਨ ਦੇ ਸ਼ਹਿਰ ਉਦੈਪੁਰ ਵਿੱਚ ਇੱਕ ਦਰਜੀ ਕਨ੍ਹੱਈਆ ਲਾਲ ਦੀ ਦੋ ਵਿਅਕਤੀਆਂ ਵੱਲੋਂ ਹੋਈ ਹੱਤਿਆ ਦੀ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਵਿਸਥਾਰਤ ਅਤੇ ਨਿਰਪੱਖ ਜਾਂਚ ਕਰ ਕੇ ਅਸਲ ਦੋਸ਼ੀਆਂ ਨੂੰ ਬਣਦੀਆਂ ਸਜ਼ਾਵਾਂ ਯਕੀਨੀ ਬਣਾਈਆਂ ਜਾਣ। ਜਮਾਅਤ ਦੇ ਸਥਾਨਕ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਅਜਿਹੇ ਤਸ਼ੱਦਦ ਲਈ ਇਸਲਾਮ ਵਿੱਚ ਕੋਈ ਥਾਂ ਨਹੀਂ ਹੈ।