ਲਹਿਰਾਗਾਗਾ
ਬਲਾਕ ਲਹਿਰਾਗਾਗਾ ਦੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਵਾਤਾਵਰਨ ਦੀ ਸੰਭਾਲ ਬਾਰੇ ਡਾਕਟਰ ਲਵਦੀਪ ਸਿੰਘ, ਹਰੀ ਓਮ ਸਿੰਗਲਾ ਤੇ ਏਐੱਸਆਈ ਨੀਰਜ ਜਿੰਦਲ ਦੀ ਅਗਵਾਈ ਹੇਠ ਸੰਤ ਅਤਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਰਿਆਊ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਹਰਨੂਰ ਕੌਰ ਨੇ ਪਹਿਲਾ ਸਥਾਨ, ਗੁਰਸ਼ਰਨ ਕੌਰ ਨੇ ਦੂਜਾ ਸਥਾਨ ਅਤੇ ਰਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਲਈ ਸਨਮਾਨ ਚਿੰਨ੍ਹ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੈਨੇਜਮੈਂਟ ਡਾਇਰੈਕਟਰ ਵਾਸੂਦੇਵ ਤੇ ਚੇਅਰਮੈਨ ਜਸਪਾਲ ਕੌਰ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ