ਹਰਦੀਪ ਸਿੰਘ ਸੋਢੀ
ਧੂਰੀ, 28 ਅਗਸਤ
ਇੱਥੇ ਬੀਡੀਪੀਓ ਦਫ਼ਤਰ ਅੱਗੇ ਬਲਾਕ ਸਮਿਤੀ ਧੂਰੀ ਦੀ ਚੇਅਰਪਰਸਨ ਰਣਧੀਰ ਕੌਰ ਬੇਨੜਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਬਲਾਕ ਸਮਿਤੀ ਚੇਅਰਪਰਸਨ ਰਣਧੀਰ ਕੌਰ ਬੇਨੜਾ ਅਤੇ ਤਾਰਾ ਬੇਨੜਾ ਨੇ ਕਿਹਾ ਕਿ ਕੇਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਲੋਕਾਂ ਵਿੱਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਡਨਬਰਗ ਦੀ ਰਿਪੋਰਟ ਵਿੱਚ ਸੇਬੀ ਦੀ ਮੁਖੀ ਤੇ ਅੰਡਾਨੀ ਸਮੂਹ ਦੇ ਕਥਿਤ ਆਪਸੀ ਸਬੰਧਾਂ ਨੂੰ ਉਜਾਗਰ ਕੀਤਾ ਗਿਆ ਹੈ, ਪਰ ਕੇਂਦਰ ਨੇ ਇਸ ਸਾਰੇ ਮਾਮਲੇ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਅੰਦਰ ਇਸ ਤਰ੍ਹਾਂ ਦੀ ਤਾਨਾਸ਼ਾਹੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅਤੇ ਗਰੀਬ ਵਿਰੋਧੀ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਗਤਾਰ ਸਿੰਘ ਤਾਰਾ ਬੇਨੜਾ, ਕੌਂਸਲਰ ਨਰਪਿੰਦਰ ਸਿੰਘ ਗੋਰਾ, ਮੇਜਰ ਸਿੰਘ ਜਹਾਂਗੀਰ ਵਾਈਸ ਚੇਅਰਮੈਨ ਬਲਾਕ ਸਮਿਤੀ, ਦੀਦਾਰ ਸਿੰਘ ਬਲਾਕ ਸਮਿਤੀ ਮੈਂਬਰ, ਨੰਬਰਦਾਰ ਗੁਰਚਰਨ ਸਿੰਘ ਈਸੜਾ, ਸੁਖਚੈਨ ਸਿੰਘ ਬਲਾਕ ਸਮਿਤੀ ਮੈਂਬਰ, ਬੂਟਾ ਸਿੰਘ ਈਸੀ, ਗੋਗੀ ਜ਼ੈਲਦਾਰ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।