ਹਰਦੀਪ ਸਿੰਘ ਸੋਢੀ
ਧੂਰੀ, 13 ਜੁਲਾਈ
ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਲੱਡਾ ਤੋਂ ਬਾਲੀਆਂ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੋਲਡੀ ਨੇ ਕਿਹਾ ਕਿ ਹਲਕੇ ਦੀ ਕੋਈ ਵੀ ਸੜਕ ਟੁੱਟੀ ਨਹੀਂ ਰਹੇਗੀ ਸਗੋਂ ਪਹਿਲਾਂ ਧੂਰੀ ਤੋਂ ਬਾਗੜੀਆਂ ਅਤੇ ਧੂਰੀ ਤੋਂ ਭਲਵਾਨ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ 7 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਦਾ ਹਲਕਾ ਨਿਵਾਸੀਆਂ ਨੂੰ ਵੱਡੇ ਪੱਧਰ ‘ਤੇ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਯੋਗ ਅਗਵਾਈ ਹੇਠ ਹਲਕੇ ਦੀ ਕੋਈ ਵੀ ਸੜਕ ਟੁੱਟੀ ਨਹੀਂ ਰਹੇਗੀ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ, ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਚਮਕੌਰ ਸਿੰਘ, ਇੰਦਰਪਾਲ ਸਿੰਘ ਗੋਲਡੀ ਹਨੀ ਤੂਰ, ਐਡਵੋਕੇਟ ਕੋਮਲਦੀਪ ਸਿੰਘ ਬਦੇਸ਼ਾ, ਜਗਜੀਤ ਸਿੰਘ ਰਾਏ ਤੇ ਸੇਬੀ ਕਾਂਝਲਾ ਵੀ ਹਾਜ਼ਰ ਸਨ।