ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 2 ਸਤੰਬਰ
ਸਿਹਤ ਬਲਾਕ ਫ਼ਤਿਹਗੜ੍ਹ ਪੰਜਗਰਾਈਆਂ ਅਧੀਨ ਵੱਖ ਵੱਖ ਪਿੰਡਾਂ ਵਿਚ ਕੋਵਿਡ-19 ਦੇ 100 ਨਮੂਨੇ ਇਕੱਤਰ ਕਰਕੇ ਜਾਂਚ ਦੇ ਲਈ ਪਟਿਆਲਾ ਭੇਜੇ ਗਏ ਹਨ। ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾ ਨੇ ਕਿਹਾ ਕਿ ਬਲਾਕ ਅਧੀਨ ਪਿੰਡ, ਕੁੱਪ ਕਲਾਂ, ਅਤੇ ਅਕਬਰਪੁਰ ਵਿੱਚੋਂ ਇਹ ਨਮੂਨੇ ਲਏ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਕੋਵਿਡ-19 ਦੀ ਜਾਂਚ ਲਈ ਸਿਹਤ ਵਿਭਾਗ ਦੀਆਂ ਨਮੂਨੇ ਲੈਣ ਆਈਆਂ ਟੀਮਾਂ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਰੋਨਾ ਦੀ ਸੈਂਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀਂ, ਬਲਕਿ ਕਿਸੇ ਨੂੰ ਖਾਂਸੀ,ਜ਼ਕਾਮ, ਹਲਕਾ ਬੁਖ਼ਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ ’ਚ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਰਾਬਤਾ ਬਣਾ ਕੇ ਜਾਂਚ ਕਰਵਾਉਣ। ਉਨ੍ਹਾਂ ਲੋਕਾਂ ਨੂੰ ਮਾਸਕ ਪਾ ਕੇ ਰੱਖਣ ਦੀ ਅਪੀਲ ਕੀਤੀ।