ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੁਲਾਈ
ਸੀਪੀਐੱਫ਼ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸਥਾਨਕ ਪਟਵਾਰ ਭਵਨ ਵਿੱਚ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਹਾਜ਼ਰ ਆਗੂਆਂ ਵੱਲੋਂ ਪੰਜਾਬ ਪੱਧਰੀ ਰੈਲੀ ਕਰਨ ਦੇ ਐਲਾਨ ਦੇ ਨਾਲ ‘ਜੇਕਰ ਪੈਨਸ਼ਨ ਨਹੀਂ, ਤਾਂ ਤੁਹਾਡਾ ਭਵਿੱਖ ਸੁਰੱਖਿਅਤ ਨਹੀਂ’ ਸਟੀਕਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਵਰੀ 2004 ਤੋਂ ਬਾਅਦ ਸਰਕਾਰੀ ਨੌਕਰੀ ‘ਚ ਆਏ 1.87 ਲੱਖ ਕਰਮਚਾਰੀ/ਅਧਿਕਾਰੀਆਂ ‘ਤੇ ਪੁਰਾਣੀ ਪੈਨਸ਼ਨ ਬੰਦ ਕਰਕੇ ਨਵੀਂ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ, ਜੋ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਇਸ ਹੋ ਰਹੇ ਧੱਕੇ ਨੂੰ ਰੋਕਣ ਲਈ ਅਤੇ ਮੁੜ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਜਲਦ ਪੰਜਾਬ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਨਵਰੀ 2004 ਤੋਂ ਬਾਅਦ ਭਰਤੀ ਕਰਮਚਾਰੀ ਇਹ ਸਟੀਕਰ ਆਪਣੇ ਵਾਹਨਾਂ ‘ਤੇ ਲਗਾ ਕੇ ਆਪਣਾ ਰੋਸ ਜ਼ਾਹਰ ਕਰਨਗੇ।