ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਸਤੰਬਰ
ਦਲਿਤ ਮਨੁੱਖੀ ਅਧਿਕਾਰ ਸਭਾ ਪੰਜਾਬ ਵੱਲੋਂ ਰਾਜਨੀਤਕ ਚਿੰਤਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਸਭਾ ਦੇ ਕਨਵੀਨਰ ਐਡਵੋਕੇਟ ਅਜਾਇਬ ਸਿੰਘ ਗੁਰੂ, ਬਹਾਲ ਸਿੰਘ ਬੇਨੜਾ, ਸੇਬੀ ਖੰਡੇਬਾਦ, ਐਡਵੋਕੇਟ ਗੁਰਪ੍ਰੀਤ ਸਿੰਘ ਡੋਨੀ, ਐਡਵੋਕੇਟ ਅਮਨਦੀਪ ਸਿੰਘ ਟਾਂਡੀਆਂ, ਮੱਖਣ ਸਿੰਘ ਸਾਦੀ ਹਰੀ, ਪਰਮਿੰਦਰ ਸਿੰਘ, ਜਸਵੀਰ ਸਿੰਘ, ਅਤੇ ਸੰਦੀਪ ਸਿੰਘ ਖੰਡੇਬਾਦ ਨੇ ਦੋਸ਼ ਲਾਇਆ ਕਿ ਸ੍ਰੀ ਮਾਲੀ ਦੀ ਜਬਰੀ ਜ਼ੁਬਾਨਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।