ਧੂਰੀ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਵੱਲੋਂ ਪਿੰਡ ਦੀ ਨਵੀਂ ਬਣੀ ਪੰਚਾਇਤ ਦਾ ਸਨਮਾਨ ਕੀਤਾ ਗਿਆ। ਪਿੰਡ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਨੂਰ ਰਾਮ ਤੋਂ ਇਲਾਵਾ ਨਵੇਂ ਚੁਣੇ ਮੈਂਬਰਾਂ ਅਮਨਦੀਪ ਸਿੰਘ, ਬਹਾਦਰ ਸਿੰਘ, ਕਰਮਜੀਤ ਕੌਰ, ਸੁਖਵਿੰਦਰ ਕੌਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਪਿੰਡ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਅੰਦਰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਹੀ ਜਿੱਤਣਗੇ। -ਖੇਤਰੀ ਪ੍ਰਤੀਨਿਧ