ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਨਵੰਬਰ
ਪੰਜਾਬ ਰਾਜ ਦੁੱਧ ਉਤਪਾਦਕ ਸਹਿਕਾਰੀ ਸੇਵਾਵਾਂ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਕੈਬਨਿਟ ਮੰਤਰੀ ਬਰਿੰਦਰ ਗੋਇਲ ਲਹਿਰਾਗਾਗਾ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਸਰਕਾਰ ਤੋਂ ਵੇਰਕਾ ਦੁੱਧ ਦੀ ਖ਼ਰੀਦ ਉਪਰ ਲਗਾਇਆ ਹੋਇਆ ਲੌਕ ਸਿਸਟਮ ਹਟਾਉਣ, ਪੰਜਾਬ ਦੇ ਸਾਰੇ ਮਿਲਕ ਪਲਾਂਟਾਂ ਵਿੱਚ ਹੋਏ ਕਥਿਤ ਘਪਲਿਆਂ ਦੀ ਜਾਂਚ ਵਿਜੀਲੈਂਸ ਤੋਂ ਜਾਂਚ ਕਰਵਾਉਣ, ਪੰਜਾਬ ਦੇ ਸਾਰੇ ਮਿਲਕ ਪਲਾਂਟਾਂ ਦੇ ਦੁੱਧ ਦੇ ਰੇਟ ਬਰਾਬਰ ਰੱਖਣ, ਸਰਦੀਆਂ ਵਿੱਚ ਦੁੱਧ ਦੀ ਪੈਦਾਵਾਰ ਵਧਣ ਤੇ ਸਾਰਾ ਦੁੱਧ ਚੁੱਕਣ ਦੇ ਪ੍ਰਬੰਧ ਕਰਨ, ਵੇਰਕਾ ਮਿਲਕ ਪਲਾਂਟਾਂ ਦੀ ਖਸਤਾ ਹਾਲਤ ਮਾਰਕੀਟਿੰਗ ਵਿੱਚ ਵੱਡੇ ਪੱਧਰ ਤੇ ਸੁਧਾਰ ਕਰਨ, ਅਤੇ ਮਾਰਕੀਟਿੰਗ ਨੂੰ ਪੰਜਾਬ ਦੇ ਵੱਡੇ ਸ਼ਹਿਰਾਂ ਅਤੇ ਦਿੱਲੀ, ਚੰਡੀਗੜ੍ਹ ਵੱਲ ਵਧਾਉਣ ਦੀ ਮੰਗ ਕੀਤੀ। ਵਫ਼ਦ ਨੂੰ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਕੋਲ ਉਨ੍ਹਾਂ ਦੀਆਂ ਮੰਗਾਂ ਦੱਸ ਕੇ ਹੱਲ ਕਰਵਾਉਣ ਲਈ ਕੋਸ਼ਿਸ਼ ਕਰਨਗੇ।