ਪੱਤਰ ਪ੍ਰੇਰਕ
ਸੰਗਰੂਰ, 11 ਅਗਸਤ
ਆਲ ਇੰਡੀਆਂ ਕਸ਼ੱਤਰੀ ਟਾਂਕ ਪ੍ਰਤੀਨਿਧੀ ਸਭਾ ਦੇ ਅਹੁਦੇਦਾਰਾਂ ਦਾ ਵਫ਼ਦ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ ਅਤੇ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਮੰਤਰੀ ਦੇ ਧਿਆਨ ਵਿਚ ਲਿਆਂਦਾ| ਇਸ ਮੌਕੇ ਸਭਾ ਦੇ ਪ੍ਰਧਾਨ ਸ੍ਰੀ ਦਮਦਮੀ ਨੇ ਭਗਤ ਨਾਮਦੇਵ ਦੀ ਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵਿੱਚ ਬੰਦ ਪਈ ਸ਼੍ਰੋਮਣੀ ਭਗਤ ਨਾਮਦੇਵ ਚੇਅਰ ਨੂੰ ਮੁੜ ਸੁਰਜੀਤ ਕਰਾਉਣ ਦੀ ਮੰਗ ਕੀਤੀ | ਇਸ ਦੌਰਾਨ ਉਨ੍ਹਾਂ ਭਗਤ ਨਾਮਦੇਵ ਦੀ ਯਾਦ ਵਿਚ ਖੇਤੀਬਾੜੀ ਜਾਂ ਆਯੂਰਵੈਦਿਕ ਯੂਨੀਵਰਸਿਟੀ ਬਣਾਉਣ ਸਬੰਧੀ ਮੰਗ ਤੋਂ ਇਲਾਵਾ ਭਗਤ ਨਾਮਦੇਵ ਦੀ ਯਾਦ ਘੁਮਾਣ ਗੁਰਦਾਸਪੁਰ ਵਿੱਚ ਕੀਤੀ 18 ਸਾਲ ਘੋਰ ਤਪੱਸਿਆ ਵਾਲੇ ਸਥਾਨ ਨੂੰ ਤੀਰਥ ਅਸਥਾਨ ਬਨਾਉਣ ਸਬੰਧੀ ਵੀ ਮੰਗ ਪੱਤਰ ਦਿੱਤਾ | ਇਸ ਮੌਕੇ ਮੁੱਖ ਮੰਤਰੀ ਨੇ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੰਨਣ ਦਾ ਭਰੋਸਾ ਦਿੱਤਾ। ਇਸ ਮੌਕੇ ਸਭਾ ਦੇ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ, ਜਨਰਲ ਸਕੱਤਰ ਮੇਜਰ ਸਿੰਘ ਸਿੱਧੂ, ਖਜਾਨਚੀ ਮਲਕੀਤ ਸਿੰਘ, ਬਲਵਿੰਦਰ ਸਿੰਘ ਚੌਹਾਨ, ਸੁਖਦੇਵ ਸਿੰਘ ਰਤਨ, ਕੁਲਦੀਪ ਸਿੰਘ ਬਾਗੀ, ਮਾ: ਕੁਲਵੰਤ ਸਿੰਘ, ਕੇਵਲ ਸਿੰਘ, ਭੁਪਿੰਦਰ ਸਿੰਘ, ਜਗਦੇਵ ਸਿੰਘ, ਕੌਰ ਸਿੰਘ, ਗੋਬਿੰਦਰ ਸਿੰਘ, ਮਾ: ਰਜਿੰਦਰ ਸਿੰਘ, ਰੁਪਿੰਦਰ ਸਿੰਘ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।