ਹਰਦੀਪ ਸਿੰਘ ਸੋਢੀ
ਧੂਰੀ, 21 ਮਈ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਜ਼ਿਲ੍ਹਾ ਪੱਧਰੀ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਕਰੋਨਾ ਬਹਾਨੇ ਵਿੱਦਿਅਕ ਸੰਸਥਾਵਾਂ ਬੰਦ ਕਰਨ ਖਿਲਾਫ਼ ਧੂਰੀ ਵਿੱਚ ਰੇਲਵੇ ਸਟੇਸ਼ਨ ਤੋਂ ਮੁਜ਼ਾਹਰਾ ਕੀਤਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਕੌਂਸਲ ਆਗੂ ਲਖਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਕੌਰ ਜੱਸੂ, ਜ਼ਿਲ੍ਹਾ ਮੀਤ ਪ੍ਰਧਾਨ ਸੁਖਦੀਪ ਹਥਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰੋਨਾ ਦਾ ਬਹਾਨਾ ਬਣਾ ਕੇ ਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਕਰ ਦਿੱਤੇ ਹਨ। ਪ੍ਰਾਈਵੇਟ ਸਕੂਲਾਂ ਨੇ ਫੀਸਾਂ ਭਰਾ ਕੇ ਸਕੂਲ ਬੰਦ ਕਰ ਦਿੱਤੇ ਹਨ। ਸਰਕਾਰ ਦੇ ਸਕੂਲਾਂ, ਕਾਲਜਾਂ ਪ੍ਰਤੀ ਅਪਣਾਏ ਜਾ ਰਹੇ ਪੱਖਪਾਤੀ ਰਵੱਈਆ ਵਿਰੁੱਧ 24 ਮਈ ਨੂੰ ਮੁਹਾਲੀ ਵਿਖੇ ਹੋ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨ ਵਿੱਚ ਵਿਦਿਆਰਥੀ ਵੱਧ ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਉੱਪਰ ਹਰਮਨ ਕੌਰ ਘਨੌਰੀ, ਮਨਦੀਪ ਕੌਰ, ਧਰਮਪ੍ਰੀਤ ਸਿੰਘ, ਸਿਮਰਨ ਜੀਤ ਕੌਰ, ਹੋਰ ਆਗੂ ਹਾਜ਼ਰ ਸਨ।