ਭਵਾਨੀਗੜ੍ਹ: ਇੰਡੀਅਨ ਅਕਰੈਲਿਕਸ ਲਿਮਟਿਡ ਹਰਕਿਸ਼ਨਪੁਰਾ ਅੱਗੇ ਆਈਏਐੱਲ ਵਰਕਰਜ਼ ਦਲ ਵੱਲੋਂ ਸੁਖਬੀਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਮੰਨਵਾਉਣ ਲਈ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਕਨਵੀਨਰ ਕਾ. ਵਰਿੰਦਰ ਕੌਸ਼ਿਕ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਈਏਐਲ ਦੀ ਮੈਨੇਜਮੈਂਟ ਵਰਕਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕਰਨ ਤੋਂ ਟਾਲਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਮੈਡੀਕਲ ਇੰਸ਼ੋਰੈਂਸ ਦੇਣ ਅਤੇ ਵਰਕਰਾਂ ਨੂੰ ਟੂਰ ਲਿਜਾਣ ਲਈ ਮੰਨੀਆਂ ਹੋਈਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ।