ਪੱਤਰ ਪ੍ਰੇਰਕ
ਲਹਿਰਾਗਾਗਾ, 30 ਅਗਸਤ
ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਬ੍ਰਾਂਚ ਲਹਿਰਾਗਾਗਾ ਵੱਲੋਂ ਉਪ-ਮੰਡਲ ਨਹਿਰੀ ਅਫ਼ਸਰ ਦਿਆਲਪੁਰਾ/ ਸੰਗਤਵਾਲਾ ਦੇ ਦਫ਼ਤਰ ਵਿੱਚ ਮੇਘਰਾਜ ਸੀਨੀਅਰ ਮੀਤ ਪ੍ਰਧਾਨ ਅਤੇ ਰਾਮਪਾਲ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਰੋਸ ਮਾਰਚ ਕਰਨ ਉਪਰੰਤ ਧਰਨਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਪ ਮੰਡਲ ਅਫ਼ਸਰ ਵੱਲੋਂ ਕਰਮਚਾਰੀਆਂ ਦੀਆਂ ਨਾਜਾਇਜ਼ ਕੀਤੀਆਂ ਬਦਲੀਆਂ ਅਤੇ ਹੋਰ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ, ਸਗੋਂ ਉਹ ਕਥਿਤ ਚਾਰ ਦਿਨਾਂ ਤੋਂ ਦਫ਼ਤਰ ਵਿਚ ਹੀ ਨਹੀਂ ਆ ਰਿਹਾ ਹੈ। ਇਸ ਕਰ ਕੇ ਕਰਮਚਾਰੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਮਲਕੀਤ ਸਿੰਘ, ਜਗਤਾਰ ਸਿੰਘ, ਕਸ਼ਮੀਰਾ ਸਿੰਘ, ਧਰਮ ਸਿੰਘ, ਬਲਦੇਵ ਸਿੰਘ, ਦੇਸਰਾਜ, ਹਰਪਾਲ ਸਿੰਘ, ਸੁਖਦੇਵ ਸਿੰਘ ਖਾਨਪੁਰ, ਸੁਖਦੇਵ ਸਿੰਘ ਮੌੜਾਂ, ਹਰਮੇਲ ਸਿੰਘ, ਬਲਜੀਤ ਸਿੰਘ, ਅਜੈਬ ਸਿੰਘ ਤੇ ਹਰੀ ਸਿੰਘ ਆਦਿ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ 30 ਅਗਸਤ ਤੱਕ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਉਪ ਮੰਡਲ ਅਫ਼ਸਰ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।
ਇਸ ਸਬੰਧੀ ਪੱਖ ਜਾਣਨ ਲਈ ਕੋਸ਼ਿਸ਼ ਦੇ ਬਾਵਜੂਦ ਐੱਸਡੀਓ ਨਾਲ ਸੰਪਰਕ ਨਹੀਂ ਹੋ ਸਕਿਆ।