ਹਰਦੀਪ ਸਿੰਘ ਸੋਢੀ
ਧੂਰੀ, 24 ਅਗਸਤ
ਪੰਜਾਬ ਦੇ ਮੁੱਖ ਮੰਤਰੀ ਅਤੇ ਹਲਕਾ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੱਲੋਂ ਅੱਜ ਹਲਕੇ ਦੇ ਇਤਿਹਾਸਕ ਗੁਰਦੁਆਰਾ ਮੂਲੋਵਾਲ ਸਾਹਿਬ ਅਤੇ ਪ੍ਰਾਚੀਨ ਰਣਕੇਸ਼ਵਰ ਸ਼ਿਵ ਮੰਦਰ ਰਣੀਕੇ ਵਿਖੇ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ| ਇਸਤੋਂ ਪਹਿਲਾਂ ਪਿੰਡ ਲੱਡਾ, ਕਾਂਝਲਾ, ਹਸਨਪੁਰ, ਮੂਲੋਵਾਲ, ਰਣੀਕੇ, ਕੱਕੜਵਾਲ ਅਤੇ ਧੂਰੀ ਦੇ ਲੋਕਾਂ ਨੇ ਮੁੱਖ ਮੰਤਰੀ ਦੇ ਪਰਿਵਾਰ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ, ਘੱਟ ਗਿਣਤੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਡਾ. ਅਨਵਰ ਭਸੌੜ, ਸਤਿੰਦਰ ਸਿੰਘ ਚੱਠਾ, ਰਾਜਵੰਤ ਸਿੰਘ ਘੁੱਲੀ, ਅਮਰਦੀਪ ਸਿੰਘ ਧਾਂਦਰਾ, ਪਰਮਿੰਦਰ ਸਿੰਘ ਪੁੰਨੂ ਕਾਤਰੋਂ, ਵਪਾਰ ਮੰਡਲ ਪੰਜਾਬ ਦੇ ਐਕਟਿੰਗ ਪ੍ਰਧਾਨ ਵਿਕਾਸ ਜੈਨ, ਅਸ਼ੋਕ ਕੁਮਾਰ ਲੱਖਾ, ਗੁਰੀ ਮਾਨ, ਤੇਜੀ ਕੱਕੜਵਾਲ ਸਮੇਤ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਹਾਜ਼ਰ ਸਨ |