ਹਰਦੀਪ ਸਿੰਘ ਸੋਢੀ
ਧੂਰੀ, 25 ਅਪਰੈਲ
ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਵਿੱਚ 207ਵੇਂ ਦਿਨ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਭਰਭੂਰ ਸਿੰਘ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੌੜ, ਹਮੀਰ ਸਿੰਘ, ਸੁਖਦੇਵ ਸ਼ਰਮਾ, ਗੁਰਮੀਤ ਕੌਰ, ਰਾਮ ਸਿੰਘ ਕੱਕੜਵਾਲ ਤੇ ਮੋਹਨ ਸਿੰਘ ਕੱਕੜਵਾਲ ਹਾਜ਼ਰ ਸਨ।