ਹਰਦੀਪ ਸਿੰਘ ਸੋਢੀ
ਧੂਰੀ, 17 ਫਰਵਰੀ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਾਮ ਸਿੰਘ ਕੱਕੜਵਾਲ ਤੇ ਬਲਵਿੰਦਰ ਸਿੰਘ ਪੇਧਨੀ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 140ਵੇਂ ਦਿਨ ਵਿੱਚ ਦਾਖਲ ਹੋ ਗਿਆ। ਉਨ੍ਹਾਂ ਕਿਹਾ ਕਿ 18 ਫਰਵਰੀ ਨੂੰ ਸ਼ਾਤ ਮਈ ਤਰੀਕੇ ਨਾਲ ਰੇਲਾਂ ਰੋਕੀਆਂ ਜਾਣਗੀਆਂ ਤੇ 21 ਫਰਵਰੀ ਨੂੰ ਬਰਨਾਲਾ ਵਿਖੇ ਮਹਾ ਪੰਚਾਇਤ ਰੈਲੀ ਹੋਵੇਗੀ। ਇਸ ਮੌਕੇ ਗਮਦੂਰ ਸਿੰਘ ਲੱਡਾ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਹਰਪਾਲ ਸਿੰਘ ਪੇਧਨੀ, ਮਨਜੀਤ ਸਿੰਘ ਜਹਾਗੀਰ, ਕਰਤਾਰ ਸਿੰਘ ਕਾਤਰੋੋਂ, ਭਰਪੂਰ ਸਿੰਘ, ਹਾਜ਼ਰ ਸਨ।