ਹਰਦੀਪ ਸਿੰਘ ਸੋਢੀ
ਧੂਰੀ, 10 ਨਵੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ 403ਵੇਂ ਦਿਨ ਜਾਰੀ ਰਿਹਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਤੋਂ ਪੂਰੀ ਤਰ੍ਹਾਂ ਘਬਰਾਹਟ ਵਿਚ ਮਹਿਸੂਸ ਕਰ ਰਹੀ ਹੈ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਰਾਮ ਸਿੰਘ, ਗੁਰਮੀਤ ਕੌਰ ਬੇਨੜਾ, ਹਮੀਰ ਸਿੰਘ, ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਪੇਧਨੀ ਤੇ ਹੋਰ ਕਿਸਾਨ ਹਾਜ਼ਰ ਸਨ।