ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ)
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਪਿੰਡ ਰਾਣਵਾਂ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਹੋਈ, ਜਿਸ ਵਿੱਚ ਚੰਡੀਗੜ੍ਹ ਦੇ ਮੋਰਚੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੋਰਚੇ ਦੇ ਸੰਚਾਲਨ, ਕਮੀਆਂ ਅਤੇ ਕਿਸਾਨ ਮੋਰਚਿਆਂ ਵਿੱਚ ਔਰਤਾਂ ਦੀ ਸ਼ਮੂਲੀਅਤ ਵਧਾਉਣ ਸਬੰਧੀ ਚਰਚਾ ਹੋਈ। ਮੀਟਿੰਗ ਵਿੱਚ ਖੇਤੀ ਨੀਤੀ ’ਤੇ ਵੀ ਚਰਚਾ ਹੋਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਖੇਤੀ ਨੀਤੀ ਦਾ ਖਰੜਾ 30 ਸਤੰਬਰ ਤੱਕ ਦੇਣ ਦਾ ਵਾਅਦਾ ਕੀਤਾ ਹੈ। ਜੇਕਰ ਨਵੀਂ ਖੇਤੀ ਨੀਤੀ ਕਿਸਾਨ- ਮਜ਼ਦੂਰ ਪੱਖੀ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਨੂੰ ਸਰਬਜੀਤ ਸਿੰਘ ਭੁਰਥਲਾ, ਨਿਰਮਲ ਸਿੰਘ ਅਲੀਪੁਰ ਨੇ ਵੀ ਸੰਬੋਧਨ ਕੀਤਾ। ਮੀਟਿੰਗ ਵਿੱਚ ਰਵਿੰਦਰ ਸਿੰਘ ਕਾਸਾਪੁਰ, ਸਤਿਨਾਮ ਸਿੰਘ ਮਾਣਕ ਮਾਜਰਾ, ਮਹਿੰਦਰ ਸਿੰਘ ਭੁਰਥਲਾ, ਸੰਦੀਪ ਸਿੰਘ ਉਪੋਕੀ, ਕਰਮਜੀਤ ਸਿੰਘ, ਸਵਰਨਜੀਤ ਸਿੰਘ ਸੋਨੀ, ਨਛੱਤਰ ਸਿੰਘ, ਚਰਨਜੀਤ ਸਿੰਘ ਹਥਨ, ਕਰਨੈਲ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਅਤੇ ਰਛਪਾਲ ਸਿੰਘ ਹਾਜ਼ਰ ਸਨ।