ਨਿੱਜੀ ਪੱਤਰ ਪ੍ਰੇਰਕ
ਧੂਰੀ, 3 ਜੁਲਾਈ
ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਜ਼ਰੂਰਤਮੰਦ ਲੋਕਾਂ ਦੇ ਖਸਤਾ ਹਾਲਤ ਘਰਾਂ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓਐੱਸਡੀ ਪ੍ਰੋ. ਓਂਕਾਰ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਦਫ਼ਤਰ ਵਿੱਚ 50 ਘਰਾਂ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਪ੍ਰੋ. ਸਿੱਧੂ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਬਚਨਵੱਧ ਹੈ। ਇਸ ਤਹਿਤ ਅੱਜ ਲਗਭਗ 50 ਘਰਾਂ ਦੀ ਉਸਾਰੀ ਲਈ ਉਨ੍ਹਾਂ ਦੇ ਮਾਲਕਾਂ ਨੂੰ ਮਨਜ਼ੂਰੀ ਪੱਤਰ ਵੰਡੇ ਗਏ ਹਨ। ਇੱਕ ਘਰ ਦੀ ਉਸਾਰੀ ਲਈ ਲਗਭਗ 1 ਲੱਖ 75 ਹਜ਼ਾਰ ਰੁਪਏ ਦੀ ਰਕਮ ਦਿੱਤੀ ਜਾ ਰਹੀ ਹੈ।
ਇਸ ਮੌਕੇ ਅੰਮ੍ਰਿਤ ਬਰਾੜ, ‘ਆਪ’ ਆਗੂ ਬਲਵਿੰਦਰ ਸਿੰਘ ਬਿੱਲੂ, ਵਿਪਿਨ ਕਾਂਤ ਸੀਐੱਲਟੀਸੀ, ਕੌਂਸਲਰ ਭੁਪਿੰਦਰ ਸਿੰਘ, ਕੌਂਸਲਰ ਪੁਸ਼ਪਿੰਦਰ ਸ਼ਰਮਾ ਅਤੇ ਜਸਵੀਰ ਸਿੰਘ ਜੱਸੀ ਤੋਂ ਇਲਾਵਾ ਹੋਰ ਹਾਜ਼ਰ ਸਨ।