ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 8 ਨਵੰਬਰ
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਫ਼ਸਰ ਮਾਧਵੀ ਕਟਾਰੀਆ ਨੇ ਵਿਸ਼ੇਸ਼ ਸਮਰੀ ਰਿਵੀਜ਼ਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਦਾ ਨਿਰੀਖ਼ਣ ਕਰਦਿਆ ਲੋਕਾਂ ਨੂੰ ਵੋਟਰ ਹੈਲਪਲਾਈਨ ਐਪ ਦੀ ਵਰਤੋਂ, ਨਵੇਂ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਕਾਰਡ ਵਿੱਚ ਸੋਧਾਂ ਲਈ ਅਪੀਲ ਕੀਤੀ। ਉਨ੍ਹਾਂ ਬੀ.ਐੱਲ.ਓਜ਼, ਸੁਪਰਵਾਈਜ਼ਰਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਵੋਟਰ ਹੈਲਪਲਾਈਨ ਐਪ’ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਨਾਮ ਲੱਭਣ, ਆਨਲਾਈਨ ਫਾਰਮ ਜਮ੍ਹਾਂ ਕਰਨ, ਅਰਜ਼ੀ ਦੀ ਸਥਿਤੀ ਦੀ ਜਾਂਚ ਕਰਨ, ਸ਼ਿਕਾਇਤਾਂ ਦਾਇਰ ਕਰਨ, ਨਤੀਜ਼ੇ ਦੇਖਣ, ਹਲਫ਼ਨਾਮੇ, ਜਵਾਬੀ ਹਲਫ਼ਨਾਮੇ ਅਤੇ ਉਨ੍ਹਾਂ ਦੀ ਮੋਬਾਈਲ ਐਪਲੀਕੇਸ਼ਨ ’ਤੇ ਜੁਆਬ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਲੋਂ ਪਿੰਡ ਭੁਰਥਲਾ ਮੰਡੇਰ, ਮੰਡੀਆਂ, ਖਾਨਪੁਰ ਅਤੇ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਸਥਾਪਤ ਬੂਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਵੋਟਰ ਹੈਲਪਲਾਈਨ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਉਨ੍ਹਾਂ ਦੇ ਨਾਂ ਲੱਭਣ, ਔਨਲਾਈਨ ਫਾਰਮ ਜਮ੍ਹਾਂ ਕਰਨ, ਅਰਜ਼ੀ ਦੀ ਸਥਿਤੀ ਦੀ ਜਾਂਚ ਕਰਨ, ਸ਼ਿਕਾਇਤ ਦਰਜ ਕਰਨ, ਨਤੀਜੇ ਦੇਖਣ, ਹਲਫ਼ਨਾਮੇ, ਜੁਆਬੀ ਹਲਫ਼ਨਾਮੇ ਅਤੇ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ।
ਉਨ੍ਹਾਂ ਕਿਹਾ ਕਿ ‘ਵੋਟਰ ਹੈਲਪਲਾਈਨ ਐਪ’ ’ਤੇ ਕੁਝ ਸਰਲ ਬਟਨਾਂ ਦੇ ਉਪਯੋਗ ਨਾਲ ਅਤੇ ਘੱਟ ਤੋਂ ਘੱਟ ਜਾਣਕਾਰੀ ਨਾਲ, ਉਪਭੋਗਤਾ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰ ਕੇ ਆਪਣਾ ਵੋਟਰ ਆਈ.ਡੀ ਕਾਰਡ ਲੱਭ ਸਕਦੇ ਹਨ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਹਰਬੰਸ ਸਿੰਘ, ਨਾਇਬ ਤਹਿਸੀਲਦਾਰ ਕਮ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਪਵਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।