ਲਹਿਰਾਗਾਗਾ: ਇੱਥੇ ਅੱਜ ਪੈਨਸ਼ਨਰਜ ਐਸੋਸੀਏਸਨ ਲਹਿਰਾਗਾਗਾ ਦੀ ਮੀਟਿੰਗ ਸੀਤਾ ਰਾਮ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਕੱਤਰ ਗੁਰਚਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਰੂਪ ਸਿੰਘ ਮੂਨਕ, ਸਰਕਲ ਆਗੂ ਗੁਰਨਾਮ ਸਿੰਘ, ਖ਼ਜ਼ਾਨਚੀ ਗੁਰਪਿਆਰ ਸਿੰਘ ਅਤੇ ਸਹਾਇਕ ਸਕੱਤਰ ਜਗਦੇਵ ਸਿੰਘ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ 10 ਸੰਤਬਰ ਨੂੰ ਸੰਗਰੂਰ ਵਿੱਚ ਦਿੱਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਧਰਨੇ ’ਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਸ਼ਾਮਲ ਹੋਣਗੇ। ਜਥੇਬੰਦੀ ਦੇ ਪ੍ਰਧਾਨ ਸੀਤਾ ਰਾਮ ਨੇ ਮੀਟਿੰਗ ਵਿੱਚ ਸ਼ਾਮਲ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ