ਪੱਤਰ ਪ੍ਰੇਰਕ
ਦੇਵੀਗੜ੍ਹ, 23 ਅਕਤੂਬਰ
ਇੱਥੋਂ ਦੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੀਵਾਲੀ ਨਾਲ ਸਬੰਧਤ ਸਵੇਰ ਦੀ ਸਭਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਗੀਤ ਸ਼ਬਦ, ਕਵਿਤਾਵਾਂ ਅਤੇ ਭਾਸ਼ਣ ਦਿੱਤੇ। ਇਸ ਦੌਰਾਨ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ ਅਤੇ ਨਾਲ ਹੀ ਰਮਾਇਣ ਦੇ ਦ੍ਰਿਸ਼ ਵੀ ਪੇਸ਼ ਕੀਤੇ। ਚਾਰੋਂ ਹਾਊਸਾਂ ਵਿੱਚ ਰੰਗੋਲੀ ਅਤੇ ਬੋਰਡ ਡੈਕੋਰੇਸ਼ਨ ਮੁਕਾਬਲੇ ਕਰਵਾਏ ਗਏ। ਬੋਰਡ ਡੈਕੋਰੇਸ਼ਨ ਮੁਕਾਬਲੇ ਵਿੱਚ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਦੂਜਾ ਸਥਾਨ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਲਹਿਰਾਗਾਗਾ (ਪੱਤਰ ਪ੍ਰੇਰਕ): ਇੱਥੋਂ ਦੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ, ਬਚਪਨ ਸਕੂਲ ਅਤੇ ਹਾਈਟਸ ਐਂਡ ਹਾਈਟਾਂ ਸਕੂਲਾਂ ਵਿੱਚ ਗਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਸ਼ੂ ਅਗਰਵਾਲ ਨੇ ਬੱਚਿਆਂ ਨੂੰ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਬਾਰੇ ਜਾਗਰੂਕ ਕਰਵਾਇਆ ਅਤੇ ਬਿਨਾਂ ਪਟਾਕਿਆਂ ਦੇ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਸੰਜੈ ਸਿੰਗਲਾ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦਾ ਇਤਿਹਾਸ ਅਤੇ ਤਿਉਹਾਰਾਂ ਦਾ ਮਹੱਤਵ ਦੱਸਿਆ।