ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਅਕਤੂਬਰ
ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਪਿੰਡ ਦੀ ਪੰਚਾਇਤ ਵੱਲੋਂ ਬਣਾਏ ਗਏ ਡਾ. ਭੀਮ ਰਾਓ ਅੰਬੇਡਕਰ ਯਾਦਗਾਰੀ ਪਾਰਕ ਦਾ ਉਦਘਾਟਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਵੱਲੋਂ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ’ਤੇ ਪਾਰਕ ਤੇ ਬੁੱਤ ਸਥਾਪਿਤ ਕਰਨਾ ਸ਼ਲਾਘਾਯੋਗ ਕੰਮ ਹੈ। ਇਸ ਮੌਕੇ ਸਰਪੰਚ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਦੀ ਪਤਨੀ ਹਰਦੀਪ ਕੌਰ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਘਰਾਚੋਂ ਸਮੇਤ ਸ਼ਹੀਦ ਭਗਤ ਸਿੰਘ ਅਵੇਅਰਨੈੱਸ ਕਲੱਬ, ਡਾ. ਭੀਮ ਰਾਓ ਅੰਬੇਦਕਰ ਨੌਜਵਾਨ ਸਭਾ ਦੇ ਮੈਂਬਰ ਹਾਜ਼ਰ ਸਨ।