ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਸਤੰਬਰ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਸਰਕਾਰੀ ਰਣਬੀਰ ਕਾਲਜ ’ਚ ਕਰਵਾਇਆ ਗਿਆ।
ਮੁੱਖ ਬੁਲਾਰੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਆਗੂ ਮਾਸਟਰ ਨਿਰਭੈ ਸਿੰਘ ਖਾਈ ਨੇ ਕਿਹਾ ਕਿ ਭਾਵੇਂ ਇਹ ਦੇਸ਼ ਲੋਕਤਾਂਤਰਿਕ ਦੇਸ਼ ਹੈ ਪਰ ਨਿੱਤ ਦਿਨ ਹਾਕਮ ਸੱਤਾ ਦੇ ਨਸ਼ੇ ’ਚ ਕਥਿਤ ਸਾਰੇ ਕਾਨੂੰਨ ਛਿੱਕੇ ਟੰਗ ਕੇ ਹੱਕ ਮੰਗਦੇ ਲੋਕਾਂ ਉਪਰ ਜਬਰ ਢਾਹ ਰਹੇ ਹਨ। ਜਮਹੂਰੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਖ਼ਿਲਾਫ਼ ਝੂਠੇ ਕੇਸ ਦਰਜ ਕਰਕੇ ਜੇਲ੍ਹੀਂ ਡੱਕਿਆ ਜਾ ਰਿਹਾ ਹੈ। ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਈ ‘ਆਪ’ ਸਰਕਾਰ ਵੀ ਸ਼ਹੀਦ ਭਗਤ ਸਿੰਘ ਦੀ ਫੋਟੋ ਦਫ਼ਤਰਾਂ ਵਿਚ ਲਾ ਕੇ ਸ਼ਹੀਦ ਭਗਤ ਸਿੰਘ ਦੇ ਨਾਮ ਨੂੰ ਵਰਤ ਰਹੀ ਹੈ ਪਰ ਅਮਲੀ ਤੌਰ ’ਤੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਨਹੀਂ ਕੀਤਾ ਜਾ ਰਿਹਾ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਅਤੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਕੌਰ ਜੱਸੂ ਨੇ ਵੀ ਸੰਬੋਧਨ ਕੀਤਾ