ਲਹਿਰਾਗਾਗਾ: ਇੱਥੇ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਵੱਲੋਂ ਜੀਪੀਐਫ ਧਰਮਸ਼ਾਲਾ ਵਿੱਚ ਰਾਸ਼ਨ ਵੰਡ ਸਮਾਗਮ ਅਤੇ ਮੈਡੀਕਲ ਚੈਕਅੱਪ ਕੈਂਪ ਲਾਇਆ ਗਿਆ। ਇਸ ਮੌਕੇ 125 ਮਰੀਜ਼ਾਂ ਦਾ ਚੈਕਅੱਪ ਤੇ 40 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਸਮਾਗਮ ਵਿਚ ਰਾਜੀਵ ਸਿੰਗਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਗਊ ਅਤੇ ਗ਼ਰੀਬ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ ਹੈ। ਮੈਡੀਕਲ ਚੈਕਅੱਪ ਕੈਂਪ ਵਿਚ ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਜੂਹੀ ਗੋਇਲ, ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਐਸਕੇ ਜੈਨ ਅਤੇ ਡਾ. ਐਸਪੀ ਰਾਏ ਨੇ ਮਰੀਜ਼ਾਂ ਦੀ ਜਾਂਚ ਕੀਤੀ। ਸੰਸਥਾ ਦੇ ਸੰਸਥਾਪਕ ਜਸ ਪੇਂਟਰ ਤੇ ਪ੍ਰਧਾਨ ਸੁਰਿੰਦਰ ਡਿਸਕੋ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਮਹੀਨੇ ਦੇ ਪਹਿਲੇ ਹਫ਼ਤੇ ਇਹ ਸਮਾਗਮ ਕਰਵਾਇਆ ਜਾਂਦਾ ਹੈ। ਇਸ ਮੌਕੇ ਗ਼ਰੀਬ ਪਰਿਵਾਰ ਫੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਸੁਰੇਸ਼ ਕੁਮਾਰ ਠੇਕੇਦਾਰ, ਰਾਜ ਕੁਮਾਰ ਮੈਨੇਜਰ ਤੇ ਅਸ਼ੋਕ ਵਕੀਲ ਮੌਜੂਦ ਸਨ। -ਪੱਤਰ ਪ੍ਰੇਰਕ