ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 18 ਅਕਤੂਬਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇੱਥੇ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿਖੇ ਕਿਸਾਨ ਧਰਨੇ ਵਿੱਚ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ਹੇਠ ਖੇਡੇ ਗਏ ਨਾਟਕ “ਹਾੜੀਆਂ ਤੇ ਸੌਣੀਆਂ ” ਰਾਹੀਂ ਕਿਸਾਨਾਂ ਨੂੰ ਜਾਗ੍ਰਿਤ ਕੀਤਾ ਗਿਆ। ਪੰਜਾਬ ਲੋਕ ਸੱਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਅੰਦਰ ਚੱਲ ਰਿਹਾ ਕਿਸਾਨ ਸੰਘਰਸ਼ ਹੁਣ ਲੋਕ ਲਹਿਰ ਵਿੱਚ ਬਦਲ ਚੁੱਕਾ ਹੈ। ਇਸ ਮੌਕੇ ਜਗਤਾਰ ਸਿੰਘ ਕਾਲਾਝਾੜ, ਅਜੈਬ ਸਿੰਘ ਲੱਖੇਵਾਲ, ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ, ਜਸਵੀਰ ਸਿੰਘ ਗੱਗੜਪੁਰ ਅਤੇ ਹਰਜੀਤ ਸਿੰਘ ਮਹਿਲਾਂ ਨੇ ਸੰਬੋਧਨ ਕੀਤਾ।
ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ਤੇ ਸਥਿੱਤ ਟੌਲ ਪਲਾਜ਼ਾ ਕਾਲਾਝਾੜ ਵਿਖੇ 18ਵੇਂ ਦਿਨ ਵੀ ਕਿਸਾਨ ਧਰਨਾ ਜਾਰੀ ਰੱਖਿਆ ਗਿਆ ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਅੰਗਰੇਜ ਸਿੰਘ, ਜਰਨੈਲ ਸਿੰਘ ਮਾਝੀ, ਬੁੱਧ ਸਿੰਘ ਬਾਲਦ ਅਤੇ ਨਛੱਤਰ ਸਿੰਘ ਝਨੇੜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ।