ਅਮਰਗੜ੍ਹ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਿੰਡ ਚੌਂਦਾ ਵਿੱਚ ਬੁਢਾਪਾ, ਅੰਗਹੀਣ, ਆਸ਼ਰਿਤ ਤੇ ਵਿਧਵਾ ਲਈ ਪੈਨਸ਼ਨ ਲਗਾਉਣ ਸਬੰਧੀ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਨੇ ਕੀਤਾ। ਕੈਂਪ ਦੌਰਾਨ ਸੇਵਾ ਕੇਦਰ ਮੁਲਾਜਮ ਕੁਲਵਿੰਦਰ ਸਿੰਘ, ਸੁਪਰਵਾਈਜ਼ਰ ਰਣਵੀਰ ਕੌਰ, ਬਲਪ੍ਰੀਤ ਕੌਰ, ਸਰਬਜੀਤ ਕੌਰ, ਰਾਜਵੀਰ ਕੌਰ, ਰਾਜਵਿੰਦਰ ਕੌਰ, ਆਂਗਣਵਾੜੀ ਵਰਕਰ ਰਣਜੀਤ ਕੌਰ ਨੇ ਬੁਢਾਪਾ ਪੈਨਸ਼ਨ ਦੇ 39 ਵਿਧਵਾ ਔਰਤਾਂ ਦੇ 5 ਅਪੰਗ ਪੈਨਸ਼ਨ ਲਈ ਇੱਕ ਫਾਰਮ ਭਰਿਆ। ਇਸ ਮੌਕੇ ਸੀਨੀਅਰ ਆਗੂ ਕੇਵਲ ਸਿੰਘ ਜਾਗੋਵਾਲ, ਰਜੀਵ ਤੋਗਾਹੇੜੀ ਹਾਜ਼ਰ ਸਨ। -ਪੱਤਰ ਪ੍ਰੇਰਕ