ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਫਰਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਵੱਖ-ਵੱਖ ਰੋਸ ਧਰਨਿਆਂ ਦੌਰਾਨ ਕਿਸਾਨਾਂ ਵਲੋਂ ਅੱਜ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਮੌਕੇ ‘ਪਗੜੀ ਸੰਭਾਲ’ ਦਿਵਸ ਮਨਾਇਆ ਗਿਆ। ਕਿਸਾਨਾਂ ਨੇ ਦਾਅਵਾ ਕੀਤਾ ਕਿ ਉਸ ਸਮੇਂ ਵੀ ਅੰਗਰੇਜ਼ ਹਕੂਮਤ ਵਲੋਂ ਬਣਾਏ ਤਿੰਨ ਕਾਲੇ ਕਾਨੂੰਨ ‘ਪੱਗੜੀ ਸੰਭਾਲ ਜੱਟਾ’ ਲਹਿਰ ਤੋਂ ਡਰਦਿਆਂ ਵਾਪਸ ਲੈ ਲਏ ਸਨ ਇਥੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਨੇੜੇ ਅਤੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਪੱਕੇ ਰੋਸ ਧਰਨੇ ਜਾਰੀ ਹਨ। ਅੱਜ ਰੋਸ ਧਰਨਿਆਂ ਦੌਰਾਨ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਨੂੰ ਪੱਗੜੀ ਸੰਭਾਲ ਦਿਵਸ ਦੇ ਤੌਰ ’ਤੇ ਮਨਾਇਆ ਗਿਆ। ਰੇਲਵੇ ਸਟੇਸ਼ਨ ’ਤੇ ਰੋਸ ਧਰਨੇ ਨੂੰ ਕਿਸਾਨ ਆਗੂ ਹਰਮੇਲ ਸਿੰਘ ਮਹਿਰੋਕ, ਸਵਰਨਜੀਤ ਸਿੰਘ, ਦਰਸ਼ਨ ਸਿੰਘ, ਬਲਵੰਤ ਸਿੰਘ ਜੋਗਾ, ਗੁਰਮੀਤ ਸਿੰਘ ਕਪਿਆਲ, ਰੋਹੀ ਸਿੰਘ ਮੰਗਵਾਲ, ਨਿਰਮਲ ਸਿੰਘ ਬਟੜਿਆਣਾ, ਡਾ. ਹਰਪ੍ਰੀਤ ਕੌਰ ਖਾਲਸਾ, ਮਾਸਟਰ ਪਰਮ ਵੇਦ, ਗੁਰਬਖਸ਼ੀਸ਼ ਸਿੰਘ, ਮੋਹਨ ਲਾਲ ਸੁਨਾਮ, ਬਲਵਿੰਦਰ ਸਿੰਘ ਕਿਸ਼ਨਪੁਰਾ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨਿਆਂ ਦੌਰਾਨ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲਾਭਰੀਆਂ, ਕਰਮਜੀਤ ਮੰਗਵਾਲ, ਲਾਭ ਸਿੰਘ ਖੁਰਾਣÎਾ, ਹਰਦੇਵ ਸਿੰਘ ਕੁਲਾਰਾਂ, ਕਿਸਾਨ ਆਗੂ ਬੀਬੀ ਗੁਰਮੇਲ ਕੌਰ, ਕਰਨੈਲ ਕੌਰ, ਕਰਮਜੀਤ ਕੌਰ, ਕੁਲਵੰਤ ਕੌਰ ਅਤੇ ਜਗਸੀਰ ਕੌਰ ਨੇ ਸੰਬੋਧਨ ਕੀਤਾ।
ਅਮਰਗੜ੍ਹ (ਰਜਿੰਦਰ ਜੈਦਕਾ): ਕਿਸਾਨ ਯੂਨੀਅਨਾਂ ਵੱਲੋਂ ਟੌਲ ਟੈਕਸ ਮਾਹੋਰਾਣਾ ਵਿਖੇ 137 ਵੇਂ ਦਿਨ ਲਗਾਏ ਅੱਜ ਕਿਸਾਨਾਂ ਨੇ ਰੰਗ ਬਿਰੰਗੀਆਂ ਪੱਗਾਂ ਬੰਨ ਕੇ ਧਰਨੇ ਵਿਚ ਭਾਗ ਲਿਆ। ਬੁਲਾਰਿਆਂ ਨੇ ਅੱਜ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਉਂਦੇ ਹੋਏ ‘ਪਗੜੀ ਸੰਭਾਲ ਜੱਟਾ’ ਲਹਿਰ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਨਰਿੰਦਰਜੀਤ ਸਿੰਘ ਸਲਾਰ, ਕਰਮਜੀਤ ਸਿੰਘ ਬਨਭੌਰਾ, ਗੁਰਦੇਵ ਸਿੰਘ ਸੰਗਾਲਾ, ਨਿਰਭੈ ਸਿੰਘ ਨਾਰੀਕੇ, ਰਣਜੀਤ ਸਿੰਘ ਲਾਂਗੜੀਆਂ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਬੀਬੀ ਨਰਿੰਦਰ ਕੌਰ ਖਾਲਸਾ, ਪਰਮਜੀਤ ਕੌਰ, ਨੇਤਰ ਸਿੰਘ ਬਾਠਾਂ, ਸੁਖਜੀਤ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਰੱਖੇ।
ਲਹਿਰਾਗਾਗਾ (ਰਾਮੇਸ਼ ਭਾਰਦਵਾਜ): ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 146 ਵੇਂ ਦਿਨ ਜਾਰੀ ਰਿਹਾ। ਪੱਕੇ ਮੋਰਚੇ ਤੇ ਨੌਜਵਾਨ, ਮਾਵਾਂ ਭੈਣਾਂ, ਬਜ਼ੁਰਗਾਂ, ਬੱਚਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਜੀ ਦਾ ਜਨਮ ਦਿਨ ਮਨਾਇਆ।
ਭਵਾਨੀਗੜ੍ਹ, (ਮੇਜਰ ਸਿੰਘ ਮੱਟਰਾਂ): ਸੰਯੁਕਤ ਕਿਸਾਨ ਮੋਰਚੇ ਦੇ ਮੁਲਕ ਪੱਧਰੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਬਠਿੰਡਾ-ਚੰਡੀਗੜ੍ਹ ਨੈਸਨਲ ਹਾਈਵੇਅ ਤੇ ਸਥਿੱਤ ਟੌਲ ਪਲਾਜਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਲਗਾਏ ਧਰਨੇ ਵਿਚ ਜੁਝਾਰੂ ਕਿਸਾਨ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਉਨ੍ਹਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਨੂੰ ਯਾਦ ਕੀਤਾ ਗਿਆ।