ਖੇਤਰੀ ਪ੍ਰਤੀਨਿਧ
ਧੂਰੀ, 14 ਨਵੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਪਿੰਡ ਲੱਡਾ ਕੋਲ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਹਰਪਾਲ ਸਿੰਘ ਪੇਧਨੀ ਕਲਾ ਦੀ ਅਗਵਾਈ ਹੇਠ 407 ਦਿਨ ਵੀਂ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ 29 ਨਵੰਬਰ ਤੱਕ 500-500 ਕਿਸਾਨਾਂ ਦੇ ਜਥੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਜਾਣਗੇ। ਉਨ੍ਹਾਂ ਕਿਹਾ ਇੱਕ ਸਾਲ ਤੋਂ ਸੁੱਤੀ ਪਈ ਕੇਂਦਰ ਸਰਕਾਰ ਨੂੰ ਜਗਾਉਣ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਨਵੀਂ ਰੂਪ-ਰੇਖਾ ਉਲੀਕੀ ਜਾਵੇਗੀ।