ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਫਰਵਰੀ
ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਸੰਗਰੂਰ ਅੰਦਰ ਪੈਂਦੇ 5 ਵਿਧਾਨ ਸਭਾ ਹਲਕਿਆਂ ਦੀਆਂ ਚੋਣ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਪੰਜ ਅਬਜ਼ਰਵਰ ਰੋਜ਼ਾਨਾ ਸਵੇਰੇ 9 ਵਜੇ ਤੋਂ 11 ਵਜੇ ਤੱਕ ਰੈਸਟ ਹਾਊਸ ਸੰਗਰੂਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 5 ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਵਿੱਚ 2 ਜਨਰਲ ਅਬਜ਼ਰਵਰ, 2 ਖਰਚਾ ਅਬਜ਼ਰਵਰ ਅਤੇ ਇੱਕ ਪੁਲੀਸ ਅਬਜ਼ਰਵਰ ਦੀ ਤਾਇਨਾਤੀ ਕੀਤੀ ਗਈ ਹੈ।