ਲਹਿਰਾਗਾਗਾ:
ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਤੋਂ ਵਿਰੋਧੀ ਬੁਖਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਦਾ ਖਾਤਮਾ ਤੈਅ ਹੈ। ਇਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਹਲਕੇ ਅੰਦਰ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਤੋਂ ਸਪਸ਼ਟ ਹੁੰਦਾ ਕਿ ਜ਼ਿਮਨੀ ਚੋਣ ਵਿੱਚ ‘ਆਪ’ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ। ਵਿਧਾਇਕ ਗੋਇਲ ਨੇ ਦਾਅਵਾ ਕੀਤਾ ਕਿ ਉਹ ਦਿਨ ਦੂਰ ਨਹੀਂ ਜਦੋਂ ਅਕਾਲੀ ,ਭਾਜਪਾ ਜਿਹੀਆਂ ਫਿਰਕਾਪ੍ਰਸਤ ਪਾਰਟੀਆਂ ਦਾ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਨਾਮੋ ਨਿਸ਼ਾਨ ਖਤਮ ਹੋ ਜਾਵੇਗਾ। ਇਸ ਮੌਕੇ ਓਐੱਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਜੀਵਨ ਰੱਬੜ, ਸ਼ੀਸ਼ਪਾਲ ਆਨੰਦ,ਗੁਰੀ ਚਹਿਲ ਹਾਜ਼ਰ ਸਨ। -ਪੱਤਰ ਪ੍ਰੇਰਕ