ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 30 ਜੂਨ
ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਰਾਜ ਸਭਾ ਮੈਂਬਰ ਬਣਨ ’ਤੇ ਮਾਲੇਰਕੋਟਲਾ ਦੇ ਉੱਘੇ ਸਮਾਜ ਸੇਵੀ ਵਾਤਾਵਰਨ ਪ੍ਰੇਮੀ ਬਾਪੂ ਇੰਦਰਜੀਤ ਸਿੰਘ ਮੁੰਡੇ (ਕੇ ਐੱਸ ਗਰੁੱਪ) ਵੱਲੋਂ ਕੇਐੱਸ ਐਗਰੋਟੈੱਕ ਦੇ ਦਫ਼ਤਰ ਵਿੱਚ ਚਾਂਦੀ ਦਾ ਮਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਬਾਪੂ ਇੰਦਰਜੀਤ ਸਿੰਘ ਮੁੰਡੇ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਵਾਤਾਵਰਨ ਵਿਗਾੜ ਮਨੁੱਖਤਾ ਲਈ ਵੱਡੀ ਚੁਣੌਤੀ ਬਣ ਕੇ ਉਭਰ ਰਿਹਾ ਹੈ। ਵਾਤਾਵਰਨ ਵਿਗਾੜ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਹਰ ਮਨੁੱਖ ਨੂੰ ਆਪਣੇ ਆਪਣੇ ਪੱਧਰ ’ਤੇ ਵਾਤਾਵਰਨ ਦੀ ਸ਼ੁੱਧਤਾ ਲਈ ਯਤਨ ਕਰਨੇ ਚਾਹੀਦੇ ਹਨ। ਸੰਤ ਸੀਚੇਵਾਲ ਤੇ ਬਾਪੂ ਇੰਦਰਜੀਤ ਸਿੰਘ ਮੁੰਡੇ ਨੇ ਅਪੀਲ ਕੀਤੀ ਕਿ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਇੰਦਰਜੀਤ ਸਿੰਘ ਮੁੰਡੇ ਨੇ ਕਿਹਾ ਕਿ ਕੇਐਸ ਗਰੁੱਪ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰਿਆਲੀ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ|