ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 12 ਅਗਸਤ
ਇੱਥੇ ਦਸਮੇਸ਼ ਐਗਰੋ ਇੰਡਸਟਰੀ ਵੱਲੋਂ ਖੇਤੀਬਾੜੀ ਦੇ ਸੰਦ ਬਣਾਉਣ ਵਾਲੇ ਨਵੇਂ ਯੂਨਿਟ ਦਾ ਉਦਘਾਟਨ ਅੱਜ ਸੰਤ ਬਲਜਿੰਦਰ ਸਿੰਘ ਰਾੜੇਵਾਲੇ, ਡਿਪਟੀ ਕਮਿਸ਼ਨਰ ਮਾਲੇਰਕੋਟਲਾ ਅੰਮ੍ਰਿਤ ਕੌਰ ਗਿੱਲ, ਐੱਸ.ਐੱਸ.ਪੀ. ਕੰਵਰਦੀਪ ਕੌਰ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਖੇਤੀ ਖੇਤਰ ’ਚ ਆਏ ਇਨਕਲਾਬ ’ਚ ਖੇਤੀਬਾੜੀ ਮਸ਼ੀਨਰੀ ਦੀ ਵੱਡੀ ਭੂਮਿਕਾ ਹੈ ਜਿਸ ਦਾ ਸਿਹਰਾ ਰਾਮਗੜੀਆ ਭਾਈਚਾਰੇ ਨੂੰ ਜਾਂਦਾ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਖੇਤੀਬਾੜੀ ਦੇ ਸੰਦ ਬਣਾਉਣ ਵਾਲੇ ਯੂਨਿਟ ਵਿੱਚ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਕਿਸਾਨਾਂ ਨੂੰ ਖੇਤੀ ਧੰਦੇ ਵਿੱਚ ਆਸਾਨੀ ਹੋਵੇਗੀ।
ਇਸ ਮੌਕੇ ਸੰਤ ਬਲਜਿੰਦਰ ਸਿੰਘ ਰਾੜੇਵਾਲੇ, ਸੰਤ ਹਰੀ ਸਿੰਘ ਰੰਧਾਵਾ, ਸੰਤ ਕਸ਼ਮੀਰਾ ਸਿੰਘ ਲਹੌਰਾਂ ਗੇਟ, ਗਿਆਨੀ ਅਮਰ ਸਿੰਘ, ਕਰਨੈਲ ਸਿੰਘ, ਮੋਹਨ ਸਿੰਘ, ਹਰਪਾਲ ਸਿੰਘ, ਹਲਕਾ ਅਮਰਗੜ੍ਹ ਵਿਧਾਇਕ ਸੁਰਜੀਤ ਸਿੰਘ ਧੀਮਾਨ, ਹਰੀ ਸਿਮਘ ਨਾਭਾ, ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ, ਜਥੇਦਾਰ ਅਜੀਤ ਸਿੰਘ ਚੰਦੂਰਾਈਆਂ, ਜਥੇਦਾਰ ਗੁਰਜੀਵਨ ਸਿੰਘ ਸਰੌਦ ਆਦਿ ਹਾਜ਼ਰ ਸਨ।