ਖੇਤਰੀ ਪ੍ਰਤੀਨਿਧ
ਧੂਰੀ, 7 ਜਨਵਰੀ
ਇੱਥੋਂ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਹੇਠ 456ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਫੌਰੀ ਮੰਨਣ ਵੱਲ ਵੀ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਅਗਲੀ ਮੀਟਿੰਗ ਦੇ ਚੰਗੇ ਸਿੱਟੇ ਨਿਕਲਣ ਦੀ ਉਮੀਦ ਹੈ।