ਸ਼ੇਰਪੁਰ: ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਨੂੰ ਲਾਗੂ ਕਰਦਿਆਂ ਜ਼ਿਲ੍ਹਾ ਮੁੱਖ ਖੇਤੀਵਾੜੀ ਅਫ਼ਸਰ ਡਾਕਟਰ ਜਸਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਸ਼ੇਰਪੁਰ ਦੇ ਪਿੰਡ ਬਾਲੀਆਂ ਵਿੱਚ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਅਫ਼ਸਰ ਧੂਰੀ ਡਾਕਟਰ ਜਸਵਿੰਦਰ ਸਿੰਘ ਨੇ ਕਿਸਾਨਾਂ ਨਾਲ ਕੁਦਰਤੀ ਸਰੋਤਾਂ, ਭੌਂ ਅਤੇ ਪਾਣੀ ਦੀ ਸੰਭਾਲ, ਸਿੱਧੀ ਬਿਜਾਈ ਦੇ ਲਾਭ, ਕੀੜੇ ਮਕੌੜਿਆਂ ਦੀ ਰੋਕਥਾਮ ਅਤੇ ਹੋਰ ਬਿਮਾਰੀਆਂ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ। ਬੀਟੀਐਮ ਡਾਕਟਰ ਗਮਦੂਰ ਸਿੰਘ ਨੇ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰ ਰਵਨੀਤ ਕੌਰ, ਡਾਕਟਰ ਹਰਵਿੰਦਰ ਸਿੰਘ, ਕਿਸਾਨ ਮੱਖਣ ਸਿੰਘ, ਲਵਪ੍ਰੀਤ ਗਿਰ, ਹਰਜੀਤ ਸਿੰਘ, ਸੁਦਾਗਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ