ਮਾਲੇਰਕੋਟਲਾ: ਪਾਵਰਕੌਮ ਵੱਲੋਂ ਲਾਏ ਜਾ ਰਹੇ ਬਿਜਲੀ ਕੱਟਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਵਫ਼ਦ ਨੇ ਪਾਵਰਕੌਮ ਦੇ ਐਕਸੀਅਨ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਮਾਲੇਰਕੋਟਲਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਨੂੰ ਬਿਜਲੀ ਕੱਟਾਂ ਤੋਂ ਨਿਜਾਤ ਦਿਵਾਈ ਜਾਵੇ ਕਿਉਂਕਿ ਇਸ ਖੇਤਰ ’ਚ ਵਸਦੇ ਮੁਸਲਿਮ ਭਾਈਚਾਰੇ ਨੂੰ ਰਮਜ਼ਾਨ ਦਾ ਮਹੀਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੂਟਾ ਖਾਂ ਨੇ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਰ ਕੇ ਬਿਜਲੀ ਕੱਟਾਂ ਕਾਰਨ ਆਮ ਖ਼ਪਤਕਾਰਾਂ ਤੇ ਖ਼ਾਸ ਕਰਕੇ ਰੋਜ਼ਾਧਾਰਕਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ। -ਨਿੱਜੀ ਪੱਤਰ ਪ੍ਰੇਰਕ