ਰਮੇਸ਼ ਭਾਰਦਵਾਜ
ਲਹਿਰਾਗਾਗਾ, 26 ਅਕਤੂਬਰ
ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਕਾਲੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਧਰਨੇ ਦੇ 389ਵੇਂ ਦਿਨ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਇਆ ਹੈ। ਮੰਡੀਆਂ ਵਿੱਚ ਝੋਨੇ ਦੀਆਂ ਢੇਰੀਆਂ ਲੱਗੀਆਂ ਹੋਈਆਂ ਹਨ। ਜਿਹੜੀਆਂ ਸਰਕਾਰ ਦੇ ਪ੍ਰਬੰਧਾ ਦੀ ਪੋਲ ਖੋਲਦੀਆ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਖਰੀਦ ਅਧਿਕਾਰੀਆਂ ਖ਼ਿਲਾਫ਼ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਕੇ ਘਿਰਾਓ ਕਰਨ ਬਾਰੇ ਫੈਸਲਾ ਕੀਤਾ ਹੈ। ਇਸ ਧਰਨੇ ਨੂੰ ਬਹਾਦਰ ਸਿੰਘ ਭੁਟਾਲ ਖੁਰਦ, ਲੀਲਾ ਸਿੰਘ ਚੋਟੀਆਂ, ਮਾਸਟਰ ਗੁਰਚਰਨ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ ਨੇ ਸੰਬੋਧਨ ਕੀਤਾ।
ਧੂਰੀ(ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਕੋਲ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ 388ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਪੰਜਾਬ ਅੰਦਰ ਬੇਮੋਸਮੀ ਬਰਸਾਤ ਕਾਰਨ ਖ਼ਰਾਬ ਹੋਈਆ ਫਸਲਾਂ ਦਾ ਮੁਆਵਜ਼ਾ ਮੰਗਿਆ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਸੁੱਖਜੀਤ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ, ਗੁਰਮੀਤ ਕੌਰ ਬੇਨੜਾ, ਹਮੀਰ ਸਿੰਘ,ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ ਤੇ ਹਰਬੰਸ ਸਿੰਘ