ਰਮੇਸ਼ ਭਾਰਦਵਾਜ
ਲਹਿਰਾਗਾਗਾ,20 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲੱਗਦੇ ਰਿਲਾਇੰਸ ਪੈਟਰੋਲ ਪੰਪ ’ਤੇ ਧਰਨਾ 112 ਵੇਂ ਦਿਨ ਵੀ ਜਾਰੀ ਰਿਹਾ। ਉਧਰ ਕਿਸਾਨਾਂ ਨੇ ਦਿਲੀ ਵਿੱਚ 26 ਜਨਵਰੀ ਦੀ ਟਰੈਕਟਰ ਰੈਲੀ ਦੀ ਤਿਆਰੀ ਲਈ ਪਿੰਡਾਂ ’ਚ ਟਰੈਕਟਰ ਰੈਲੀਆਂ ਕੱਢੀਆਂ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ, ਬਹਾਦਰ ਸਿੰਘ ਭੁਟਾਲ ਖੁਰਦ, ਕਾਰਜਕਾਰੀ ਪ੍ਰਧਾਨ ਰਾਮਾ ਢੀਂਡਸਾ, ਬਲਵਿੰਦਰ ਸਿੰਘ ਮਨਿਆਣਾ, ਹਰਜਿੰਦਰ ਸਿੰਘ ਨੰਗਲਾ, ਹਰਸੇਵਕ ਸਿੰਘ ਲਹਿਲ ਖੁਰਦ, ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਜਗਦੀਪ ਸਿੰਘ ਲਹਿਲ ਖੁਰਦ, ਰਾਮ ਸਿੰਘ ਨੰਗਲਾ, ਜਸ਼ਨਦੀਪ ਕੋਰ ਪਸ਼ੌਰ, ਗੁਰਮੇਲ ਕੌਰ, ਅਮਨਦੀਪ ਕੌਰ ਭੁਟਾਲ ਕਲਾ, ਜਮੇਰ ਕੌਰ, ਬਲਜੀਤ ਕੌਰ ਲਹਿਲ ਕਲਾ ਆਦਿ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਟਰੈਕਟਰ ਰੈਲੀ ’ਚ ਸੈਂਕੜੇ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ 26 ਜਨਵਰੀ ਨੂੰ ਦਿੱਲੀ ’ਚ ਹੋਣ ਵਾਲੀ ਗਣਤੰਤਰ ਪਰੇਡ ਲਈ ਲਾਮਬੰਦ ਅਤੇ ਦਿੱਲੀ ’ਚ ਚੱਲ ਰਹੇ 56 ਦਿਨਾਂ ਤੋਂ ਸੰਘਰਸ਼ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ ਤਾਂ ਕਿਸਾਨੀ ਸਲਾਮਤ ਰਹੇ।