ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਅਪਰੈਲ
ਸਥਾਨਕ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰੈੱਸ ਸਕੱਤਰ ਸਣੇ ਦੋ ਵਿਅਕਤੀਆਂ ਤੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਸਦਰ ਵਿਚ ਦਰਜ ਕੇਸ ਅਨੁਸਾਰ ਸਹਾਇਕ ਥਾਣੇਦਾਰ ਸੁਖਜਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਨੇੜੇ ਪਟਿਆਲਾ ਰੋਡ ਸਥਿਤ ਕੈਰੋਂ ਫੈਕਟਰੀ ਨੇੜੇ ਮੌਜੂਦ ਸੀ ਤਾਂ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਥਾਣਾ ਸਦਰ ਪੁਲੀਸ ਵੱਲੋਂ ਗੁਰਮੀਤ ਸਿੰਘ ਜੌਹਲ ਸਮੇਤ ਦੋ ਜਣਿਆਂ ਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਉਧਰ ਜੌਹਲ ਦਾ ਕਹਿਣਾ ਹੈ ਕਿ ਬੀਤੀ ਰਾਤ ਉਸ ਦੇ ਲੜਕੇ ਦੇ ਵਿਆਹ ਸੀ, ਕੋਵਿਡ ਨਿਯਮਾਂ ਦਾ ਵੀ ਖ਼ਿਆਲ ਰੱਖਿਆ ਗਿਆ ਪਰ ਸਿਆਸੀ ਰੰਜਿਸ਼ ਤਹਿਤ ਕੇਸ ਦਰਜ ਕਰਵਾਇਆ ਗਿਆ ਹੈ।