ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 23 ਅਗਸਤ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਨੇ ਯੂਨੀਅਨ ਦੂਆ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਸ਼ਰਨਵੀਰ ਸਿੰਘ ਦੀ ਅਗਵਾਈ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ’ਤੇ ਰੈਲੀ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਸ਼ਰਨਵੀਰ ਸਿੰਘ ਨੇ ਕਿਹਾ ਕਿ ਯੂਨੀਅਨ ਨੇ ਪੰਜਾਬ ਸਰਕਾਰ ਨੂੰ 16 ਅਗਸਤ ਨੂੰ ਪੱਤਰ ਲਿਖ ਕੇ ਯੂਨੀਅਨ ਦੀਆਂ ਮੰਗਾਂ ਦੀ ਪੂਰਤੀ ਲਈ ਲਿਖਿਆ ਸੀ ਪਰ ਸਰਕਾਰ ਵੱਲੋਂ ਨਾ ਤਾਂ ਯੂਨੀਅਨ ਨੂੰ ਮੀਟਿੰਗ ਲਈ ਸੱਦਿਆ ਗਿਆ ਤੇ ਨਾ ਹੀ ਮੰਗਾਂ ਦੀ ਪੂਰਤੀ ਕੀਤੀ ਗਈ। ਇਸ ਮਗਰੋੀ ਯੂਨੀਅਨ ਨੇ ਸਰਕਾਰ ਨੂੰ ਮੰਗਾਂ ਦੀ ਪੂਰਤੀ ਲਈ 4 ਸਤੰਬਰ ਦਾ ਸਮਾਂ ਦਿੰਦਿਆਂ ਇੱਕ ਹੋਰ ਨੋਟਿਸ ਭੇਜਿਆ ਸੀ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ, ਜਿਸ ਦੇ ਰੋਸ ਵਜੋਂ ਡੀਸੀ ਦਫ਼ਤਰ ਅਤੇ ਸਬ ਡਵੀਜ਼ਨ ਮਾਲੇਰਕੋਟਲਾ ਅਹਿਮਦਗੜ੍ਹ ਅਮਰਗੜ੍ਹ ਦੇ ਸਮੂਹ ਕਰਮਚਾਰੀਆਂ ਨੇ ਵੱਲੋਂ ਡੀਸੀ ਦਫ਼ਤਰ ਦੇ ਮੇਨ ਗੇਟ ’ਤੇ ਰੈਲੀ ਕੀਤੀ। ਸ਼ਰਨਵੀਰ ਸਿੰਘ ਨੇ ਕਿਹਾ ਕਿ 26 ਅਤੇ 30 ਅਗਸਤ ਨੂੰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਸੰਕੇਤਕ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਅਸਾਮੀਆਂ ਦੀ ਰਚਨਾ ਕਰੇ ਅਤੇ ਜਿੱਥੇ ਅਸਾਮੀਆਂ ਦੀ ਰਚਨਾ ਹੋ ਕੇ ਸਰਕਾਰ ਨੂੰ ਨਵੇਂ ਕਲਰਕ ਭਰਤੀ ਕਰਨ ਦੀ ਡਿਮਾਂਡ ਗਈ ਹੈ, ਉਥੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਨਵੀਂ ਭਰਤੀ ਜਲਦੀ ਕੀਤੀ ਜਾਵੇ, ਸੀਨੀਅਰ ਸਹਾਇਕਾਂ ਦੀਆਂ ਖਾਲੀ ਪਈਆਂ 117 ਅਸਾਮੀਆਂ ’ਤੇ ਤਰੱਕੀ ਕਰੇ, ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ‘ਤੇ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰੇ।