ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਮਾਰਚ
ਵੇਰਕਾ ਮਿਲਕ ਪਲਾਂਟ ਸੰਗਰੂਰ ਦਾ ਆਮ ਇਜਲਾਸ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਦੀ ਪ੍ਰਧਾਨਗੀ ਹੇਠ ਹੋਇਆ। ਇਸ ਮੌਕੇ ਸਭਾਵਾਂ ਦੇ ਕਰੀਬ 200 ਮੈਂਬਰ ਸ਼ਾਮਲ ਹੋਏ। ਮਿਲਕ ਪਲਾਂਟ ਦੇ ਜਨਰਲ ਮੈਨੇਜਰ ਐੱਸਪੀ ਸਿੰਘ ਵੱਲੋਂ ਪਲਾਂਟ ਦੀ ਸਲਾਨਾ ਰਿਪੋਰਟ ਪੜ੍ਹ ਕੇ ਸੁਣਾਈ ਗਈ। ਮਿਲਕ ਪਲਾਂਟ ਦੇ ਚੇਅਰਮੈਨ ਰਾਜਿੰਦਰ ਸਿੰਘ ਬੀਰ ਕਲਾਂ ਨੇ ਸਾਰੀਆਂ ਦੁੱਧ ਉਤਪਾਦਕ ਸਭਾਵਾਂ ਦੇ ਮੈਂਬਰਾਂ ਨੂੰ ਵੱਧ ਤੋਂ ਵੱਧ ਦੁੱਧ ਪ੍ਰਾਪਤ ਕਰਦੇ ਹੋਏ ਵਧੀਆ ਕੁਆਲਿਟੀ ਦਾ ਦੁੱਧ ਮਿਲਕ ਪਲਾਂਟ ਨੂੰ ਭੇਜਣ ਲਈ ਪ੍ਰੇਰਿਆ ਅਤੇ ਪ੍ਰਾਈਵੇਟ ਸੈਕਟਰ ਦਾ ਮੁਕਾਬਲਾ ਕਰਨ ਲਈ ਸਭਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਜਤਿੰਦਰਪਾਲ ਸਿੰਘ ਸੰਯੁਕਤ ਰਜਿਸਟਰਾਰ ਪਟਿਆਲਾ ਮੰਡਲ, ਉਪ ਰਜਿਸਟਰਾਰ ਅਨਿਲ ਕੁਮਾਰ ਅਤੇ ਨਵਲ ਕਿਸ਼ੋਰ ਗੋਇਲ ਆਡਿਟ ਅਫ਼ਸਰ ਸਹਿਕਾਰੀ ਸਭਾਵਾਂ ਸੰਗਰੂਰ ਨੇ ਵੀ ਸ਼ਮੂਲੀਅਤ ਕੀਤੀ। ਮੰਚ ਸੰਚਾਲਨ ਇੰਚਾਰਜ ਦੁੱਧ ਪ੍ਰਾਪਤੀ ਗੁਲਾਬ ਸਿੰਘ ਨੇ ਕੀਤਾ। ਇਸ ਮੌਕੇ ਉਪ ਚੇਅਰਮੈਨ ਕੁਲਦੀਪ ਸਿੰਘ ਅਤੇ ਸਮੂਹ ਬੋਰਡ ਆਫ ਡਾਇਰੈਕਟਰਜ਼ ਤੋਂ ਇਲਾਵਾ ਪਲਾਂਟ ਦੇ ਅਧਿਕਾਰੀਆਂ, ਕਰਮਚਾਰੀਆਂ ਸਮੇਤ ਦੁੱਧ ਉਤਪਾਦਕ ਸਭਾਵਾਂ ਦੇ ਅਹੁਦੇਦਾਰ ਸ਼ਾਮਲ ਸਨ। ਆਖੀਰ ਜਨਰਲ ਮੈਨੇਜ਼ਰ ਐੱਸਪੀ ਸਿੰਘ ਨੇ ਸਭਾਵਾਂ ਦੇ ਪ੍ਰਧਾਨ,ਸਕੱਤਰਾਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ।