ਪੱਤਰ ਪ੍ਰੇਰਕ
ਲਹਿਰਾਗਾਗਾ, 24 ਮਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਯੁਕਤ ਅਕਾਲੀ ਦਲ ਪੰਜਾਬ ਨੂੰ ਨਵੀਂ ਦਿਸ਼ਾ ਤੇ ਦਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਅਕਾਲੀ ਦਲ ਪੰਜਾਬ ਨੂੰ ਦੇ ਲੋਕਾਂ ਦੀਆਂ ਭਾਵਨਾਵਾਂ ਦੇਖਦਿਆਂ ਹੋਂਦ ਵਿੱਚ ਆਇਆ ਹੈ ਜੋ ਨਿਰੋਲ ਪੰਥਕ ਰਵਾਇਤਾਂ ’ਤੇ ਤੁਰਦਿਆਂ ਪੰਜਾਬ ਦੇ ਭਲੇ ਤੇ ਤਰੱਕੀ ਵਾਸਤੇ ਕਾਰਜ ਕਰੇਗਾ। ਸ੍ਰੀ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਜਿੱਥੇ ਪੰਥਕ ਰਵਾਇਤਾਂ ਤੇ ਪੰਥਕ ਮਰਿਯਾਦਾ ਨੂੰ ਵੱਡੀ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਰੋਨਾ ਮਹਾਮਾਰੀ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਕੋਈ ਪ੍ਰਬੰਧ ਨਹੀਂ ਕੀਤਾ।